* Advertisement


Author Topic: Daily Hukamnama sri harmandir sahib ji  (Read 35609 times)

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Daily Hukamnama sri harmandir sahib ji
« on: May 16, 2016, 12:26:42 PM »
 ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 16.05.2016, ਸੋਮਵਾਰ, ੩ ਜੇਠ, (ਸੰਮਤ ੫੪੮ ਨਾਨਕਸ਼ਾਹੀ)

ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
(ਅੰਗ ੬੫੮)

☬ ਪੰਜਾਬੀ ਵਿੱਚ ਵਿਆਖਿਆ :- ☬

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ।੨।ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ-ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ।੩।੩।

☬ Translation in English :- ☬

RAAG SORAT’H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
I obtained this precious human life as a reward for my past actions, but without discriminating wisdom, it is wasted in vain.
Tell me, without devotional worship of the Lord, of what use are mansions and thrones like those of King Indra? ||1|| You have not considered the sublime essence of the Name of the Lord, our King; This sublime essence shall cause you to forget all other essences. ||1||Pause|| We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak; we have no access to the supreme objective. ||2|| We say one thing, and do something else; entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on my soul. ||3||3||

Monday, 3rd Jayth (Samvat 548 Nanakshahi) (Ang: 658)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI
« Last Edit: May 16, 2016, 12:31:44 PM by Sarbjeet S Tinku »

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #1 on: May 17, 2016, 10:16:41 AM »
Hukamnama Sri Darbar Sahib, Sri Amritsar, Ang 541,

17-May-2016

ਬਿਹਾਗੜਾ ਮਹਲਾ ੪ ॥
बिहागड़ा महला ४ ॥
Bihaagraa, Fourth Mehl:

ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥

सभी जीव तेरे तूं वरतदा मेरे हरि प्रभ तूं जाणहि जो जीइ कमाईऐ राम ॥ हरि अंतरि बाहरि नालि है मेरी जिंदुड़ीए सभ वेखै मनि मुकराईऐ राम ॥ मनमुखा नो हरि दूरि है मेरी जिंदुड़ीए सभ बिरथी घाल गवाईऐ राम ॥ जन नानक गुरमुखि धिआइआ मेरी जिंदुड़ीए हरि हाजरु नदरी आईऐ राम ॥१॥

All beings are Yours - You permeate them all. O my Lord God, You know what they do in their hearts. The Lord is with them, inwardly and outwardly, O my soul; He sees everything, but the mortal denies the Lord in his mind. The Lord is far away from the self-willed manmukhs, O my soul; all their efforts are in vain. Servant Nanak, as Gurmukh, meditates on the Lord, O my soul; he beholds the Lord ever-present. ||1||

ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ(ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ। ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ॥੧॥

हे मेरे हरी! हे मेरे प्रभु (सृष्टि के) सारे जीव तेरे (ही पैदा किये हुए) हैं, तूँ (सब जीवों में) मौजूद है, जो कुछ (जीवों के) मन में याद किया जाता है तूँ (वह सब कुछ) जानता है। हे मेरी सुंदर जिन्दे! परमात्मा हमारे अंदर बाहर (हर जगह हमारे) साथ है, जो कुछ हमारे मन में होता है वह सब देखता है, (पर फिर भी) मुकर हम मुकर जाते हैं। हे मेरी सुंदर जिन्दे! अपने मन के पीछे चलने वाले मनुखों को परमात्मा कहीं दूर बस्ता प्रतीत होता है, उनकी की हुई मेहनत व्यर्थ चली जाती है। हे दास नानक! हे मेरी सुंदर जिन्दे! जिन मनुखों ने गुरु की शरण आ के परमात्मा का नाम सुमिरा है उनको परमात्मा हर जगह बस्ता दीखता है॥१॥

Waheguru Ji Ka Khalsa,
Waheguru Ji Ki Fathe

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #2 on: May 18, 2016, 08:05:46 AM »
Hukamnama Sri Darbar Sahib, Sri Amritsar, Ang  581,

18-May-2016
 
ਵਡਹੰਸੁ ਮਹਲਾ ੧ ॥   ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥   ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥   ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥   ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥   ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥   ਜਿਨਿ ਜਗੁ ਥਾਪਿ ਵਤਾਇਆ ਜਾਲ ਸੋ ਸਾਹਿਬੁ ਪਰਵਾਣੋ ॥੧॥ 
 
वडहंसु महला १ ॥   जिनि जगु सिरजि समाइआ सो साहिबु कुदरति जाणोवा ॥   सचड़ा दूरि न भालीऐ घटि घटि सबदु पछाणोवा ॥   सचु सबदु पछाणहु दूरि न जाणहु जिनि एह रचना राची ॥   नामु धिआए ता सुखु पाए बिनु नावै पिड़ काची ॥   जिनि थापी बिधि जाणै सोई किआ को कहै वखाणो ॥   जिनि जगु थापि वताइआ जालो सो साहिबु परवाणो ॥१॥ 
 
Wadahans, First Mehl:   The One who creates and dissolves the world - that Lord and Master alone knows His creative power.   Do not search for the True Lord far away; recognize the Word of the Shabad in each and every heart.   Recognize the Shabad, and do not think that the Lord is far away; He created this creation.   Meditating on the Naam, the Name of the Lord, one obtains peace; without the Naam, he plays a losing game.   The One who established the Universe, He alone knows the Way; what can anyone say?   The One who established the world cast the net of Maya over it; accept Him as your Lord and Master. ||1|| 
 
(ਹੇ ਭਾਈ!) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। (ਹੇ ਭਾਈ!) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ। ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ (ਤੇ ਵਿਕਾਰਾਂ ਦਾ ਜ਼ੋਰ ਭੀ ਇਸ ਉਤੇ ਨਹੀਂ ਪੈ ਸਕਦਾ, ਪਰ) ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਕੋਈ ਜੀਵ (ਉਸ ਦੇ ਉਲਟ) ਕੋਈ (ਹੋਰ) ਉਪਦੇਸ਼ ਨਹੀਂ ਕਰ ਸਕਦਾ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ (ਤੇ ਉਹੀ ਇਸ ਜਾਲ ਵਿਚੋਂ ਜੀਵਾਂ ਨੂੰ ਬਚਾਣ ਦੇ ਸਮਰੱਥ ਹੈ)।੧।
 
(हे भाई!) जिस परमात्मा ने जगत पैदा कर के इस को अपने आप में लीन करने की ताकत भी अपने पास रखी हुई है उस मालिक को इस कुदरत में वास करता समझ।  (हे भाई!) सदा=थिर रहने वाले परमात्मा को (रची कुदरत से) दूर (किसी और जगह) खोजने का यतन नहीं काटना चाहिए। हरेक सरीर में उसी का हुकम बरतता पहचान। (हे भाई!) जिस परमात्मा ने यह रचना रची है उस को इस से दूर (कोई अलग) न समझो, (हर एक सरीर में) उस का अटल हुकम चलता पहचानो। जब मनुख परमात्मा का नाम सुमिरन करता है तब आत्मिक आनंद मनाता है (और विकारों का जोर भी इस पर नहीं आ सकता, परन्तु) प्रभु के नाम के बिना मनुखता विकारों को टक्कर दे जीतने में असमर्थ हो जाती है। जिस परमात्मा ने रचना रची है वोही इस की रक्षा की विधि भी जानता है, कोई जीव (उस के विपरीत) कोई (और) उपदेश नहीं कर सकता। जिस प्रभु ने जगत पैदा कर के (इस के ऊपर माया के मोह का) जाल बिशा रखा है वोही एक मशहूर जगत मालिक है (और वोही इस जाल में से जीवों को बचाने में समर्थ है।

Waheguru Ji Ka Khalsa,
 Waheguru Ji Ki Fathe

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #3 on: May 19, 2016, 01:50:38 PM »
Amritvele da Hukamnama Sri Darbar Sahib, Sri Amritsar, Ang  581,

19-May-2016

ਵਡਹੰਸੁ ਮਹਲਾ ੧ ॥   ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥   ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥   ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥   ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥   ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥   ਜਿਨਿ ਜਗੁ ਥਾਪਿ ਵਤਾਇਆ ਜਾਲ ਸੋ ਸਾਹਿਬੁ ਪਰਵਾਣੋ ॥੧॥ 

वडहंसु महला १ ॥   जिनि जगु सिरजि समाइआ सो साहिबु कुदरति जाणोवा ॥   सचड़ा दूरि न भालीऐ घटि घटि सबदु पछाणोवा ॥   सचु सबदु पछाणहु दूरि न जाणहु जिनि एह रचना राची ॥   नामु धिआए ता सुखु पाए बिनु नावै पिड़ काची ॥   जिनि थापी बिधि जाणै सोई किआ को कहै वखाणो ॥   जिनि जगु थापि वताइआ जालो सो साहिबु परवाणो ॥१॥ 

Wadahans, First Mehl:   The One who creates and dissolves the world - that Lord and Master alone knows His creative power.   Do not search for the True Lord far away; recognize the Word of the Shabad in each and every heart.   Recognize the Shabad, and do not think that the Lord is far away; He created this creation.   Meditating on the Naam, the Name of the Lord, one obtains peace; without the Naam, he plays a losing game.   The One who established the Universe, He alone knows the Way; what can anyone say?   The One who established the world cast the net of Maya over it; accept Him as your Lord and Master. ||1|| 

(ਹੇ ਭਾਈ!) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। (ਹੇ ਭਾਈ!) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ। ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ (ਤੇ ਵਿਕਾਰਾਂ ਦਾ ਜ਼ੋਰ ਭੀ ਇਸ ਉਤੇ ਨਹੀਂ ਪੈ ਸਕਦਾ, ਪਰ) ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਕੋਈ ਜੀਵ (ਉਸ ਦੇ ਉਲਟ) ਕੋਈ (ਹੋਰ) ਉਪਦੇਸ਼ ਨਹੀਂ ਕਰ ਸਕਦਾ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ (ਤੇ ਉਹੀ ਇਸ ਜਾਲ ਵਿਚੋਂ ਜੀਵਾਂ ਨੂੰ ਬਚਾਣ ਦੇ ਸਮਰੱਥ ਹੈ)।੧।

(हे भाई!) जिस परमात्मा ने जगत पैदा कर के इस को अपने आप में लीन करने की ताकत भी अपने पास रखी हुई है उस मालिक को इस कुदरत में वास करता समझ।  (हे भाई!) सदा=थिर रहने वाले परमात्मा को (रची कुदरत से) दूर (किसी और जगह) खोजने का यतन नहीं काटना चाहिए। हरेक सरीर में उसी का हुकम बरतता पहचान। (हे भाई!) जिस परमात्मा ने यह रचना रची है उस को इस से दूर (कोई अलग) न समझो, (हर एक सरीर में) उस का अटल हुकम चलता पहचानो। जब मनुख परमात्मा का नाम सुमिरन करता है तब आत्मिक आनंद मनाता है (और विकारों का जोर भी इस पर नहीं आ सकता, परन्तु) प्रभु के नाम के बिना मनुखता विकारों को टक्कर दे जीतने में असमर्थ हो जाती है। जिस परमात्मा ने रचना रची है वोही इस की रक्षा की विधि भी जानता है, कोई जीव (उस के विपरीत) कोई (और) उपदेश नहीं कर सकता। जिस प्रभु ने जगत पैदा कर के (इस के ऊपर माया के मोह का) जाल बिशा रखा है वोही एक मशहूर जगत मालिक है (और वोही इस जाल में से जीवों को बचाने में समर्थ है।१।

Waheguru Ji Ka Khalsa,
Waheguru Ji Ki Fathe

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #4 on: May 20, 2016, 10:32:18 AM »
Hukamnama Sri Harmandir Sahib Ji

May 20th, 2016 Ang 608[FRIDAY], 7th Jeth (Samvat 548 Nanakshahi)

ਸੋਰਠਿ ਮਹਲਾ ੫ ਘਰੁ ੧ ਤਿਤੁਕੇੴ ਸਤਿਗੁਰ ਪ੍ਰਸਾਦਿ ॥ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

सोरठि महला ५ घरु १ तितुकेੴ सतिगुर प्रसादि ॥किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछुतिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥

☬ English Translation:- ☬

Sorat'h, Fifth Mehl, First House, Ti-Tukas:One Universal Creator God. By The Grace Of The True Guru:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. ||1|| O Dear Lord, Your gifts alone satisfy me. Why should I praise the poor helpless man? Whyshould I feel subservient to him? ||Pause|| All things come toone who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union.||2||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

☬ हिंदी में अर्थ :- ☬

हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आसरखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।१। हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।रहाउ। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदातेप्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।२।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #5 on: May 21, 2016, 08:01:48 AM »
Hukamnama Sri Harmandir Sahib Ji

May 21st, 2016 Ang 636[SATURDAY], 8th Jeth (Samvat 548 Nanakshahi)

ਸੋਰਠਿ ਮਹਲਾ ੧ ॥ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥

सोरठि महला १ ॥जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥

☬ English Translation:- ☬

Sorat'h, First Mehl:Those who serve the True Guru, O Beloved, their companions are saved as well. No one blocks their way, O Beloved, and the Lord's Ambrosial Nectar is on their tongue.Without the Fear of God, they are so heavy that they sink and drown, O Beloved; but the Lord, casting His Glance of Grace, carries them across. ||1|| I ever praise You, O Beloved,I ever sing Your Praises. Without the boat, one is drowned inthe sea of fear, O Beloved; how can I reach the distant shore? ||1||Pause||

☬ ਪੰਜਾਬੀ ਵਿਆਖਿਆ :- ☬

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

☬ हिंदी में अर्थ :- ☬

जिन लोगो ने सतगुरु का पल्ला पकड़ा है, हे सजन! उनके संगी साथी भी पार निकल जाते है। जिन की जिव्हा परमात्मा का नाम-अमृत चक्थी है उनके (जीवन सफ़र मैं विकार आदि की)रूकावट नहीं रहती। हे सजन! जो मनुख परमात्मा के डर अदब से दूर रहते हैं वेह विकारों के भार से दब जातें हैं और संसार समुन्दर मे डूब जातें hain। परन्तु जब परमात्मा मेहर की नज़र करता हैं तो उनको भी पार लगा लेता है।१। हे सज्जन-प्रभु! सदा तुझे ही सलाहना चाहिये, सदा तेरी ही सिफत-सलाह करनी चाहिये। (इस संसार-सागर से पार निकलने के लिए तेरी सिफत-सलाह जीवों के लिए जहाज है, (इस) जहाज के बिना भाव-सागर में डूब जाते हैं। (कोई भी जिव समुन्द्र का) दूसरा किनारा नहीं पा सकता।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #6 on: May 22, 2016, 10:17:52 AM »
Hukamnama Sri Harmandir Sahib Ji - May 22nd, 2016 Ang 755
[SUNDAY], 9th Jeth (Samvat 548 Nanakshahi)

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥

रागु सूही महला ३ घरु १०     
ੴ सतिगुर प्रसादि ॥   
दुनीआ न सालाहि जो मरि वंञसी ॥  लोका न सालाहि जो मरि खाकु थीई ॥१॥   वाहु मेरे साहिबा वाहु ॥   गुरमुखि सदा सलाहीऐ सचा वेपरवाहु ॥१॥ रहाउ ॥   दुनीआ केरी दोसती मनमुख दझि मरंनि ॥   जम पुरि बधे मारीअहि वेला न लाहंनि ॥२॥   

☬ English Translation : ☬

Raag Soohee, Third Mehl, Tenth House:
One Universal Creator God. By The Grace Of The True Guru:   
Do not praise the world; it shall simply pass away. Do not praise other people; they shall die and turn to dust. ||1||   Waaho! Waaho! Hail, hail to my Lord and Master.   As Gurmukh, forever praise the One who is forever True, Independent and Carefree. ||1||Pause||   Making worldly friendships, the self-willed manmukhs burn and die.   In the City of Death, they are bound and gagged and beaten; this opportunity shall never come again. ||2|| 

☬ ਪੰਜਾਬੀ ਵਿਚ ਵਿਆਖਿਆ :- ☬

ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥  ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ)  ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥

☬ हिंदी में अर्थ :- ☬

दुनिया की खुशामद न करता फिर, दुनिया तो नाश हो जाएगी। लोगों को भी न सलाहता फिर, खलकत भी मर मिट जाएगी॥१॥ हे मेरे मालिक! तूं धन्य है! तू ही सलाहने योग्य है। गुरु की सरन आ कर सदा उस परमात्मा की सिफत सलाह करनी चाहिए जो सदा कायम रहने वाला है, और जिस  को कोई मोहताजी नहीं है॥१॥रहाउ॥ अपने मन के पीछे चलने वाले मनुख दुनिया की मित्रता में जल मरते हैं, ( आत्मिक जीवन जला कर खाक कर लेते हैं। अंत) यमराज के दर की चोटें खातें हैं। तब उनको (हाथों से जा चूका  मनुख जनम का) समां नहीं मिलता॥२॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #7 on: May 23, 2016, 07:49:02 AM »
Hukamnama Sri Harmandir Sahib Ji

May 23rd, 2016 Ang 612[MONDAY], 10th Jeth (Samvat 548 Nanakshahi)

ਸੋਰਠਿ ਮਹਲਾ ੫ ॥ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥

सोरठि महला ५ ॥चरन कमल सिउ जा का मनु लीना से जन त्रिपति अघाई ॥ गुण अमोल जिसु रिदै न वसिआ ते नर त्रिसन त्रिखाई ॥१॥ हरि आराधे अरोग अनदाई ॥ जिस नो विसरै मेरा राम सनेही तिसुलाख बेदन जणु आई ॥ रहाउ ॥ जिह जन ओट गही प्रभ तेरी से सुखीए प्रभ सरणे ॥ जिह नर बिसरिआ पुरखु बिधाता ते दुखीआ महि गनणे ॥२॥

☬ English Translation:- ☬

Those whose minds are attached to the lotus feet of the Lord - those humble beings are satisfied and fulfilled. But those, within whose hearts the priceless virtue does not abide - those men remain thirsty and unsatisfied. ||1|| Worshipping the Lord in adoration, one becomes happy, and free of disease. But one who forgets my Dear Lord - know him to be afflicted with tens of thousands of illnesses. ||Pause|| Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. ||2||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।2।

☬ हिंदी में अर्थ :- ☬

हे भाई ! जिन मनुष्यों का मन भगवान के कमल के फूल फूलों जैसे कोमल चरणों के साथ परच जाता है, वह मनुख (माया की तरफ से) पूरे तौर पर संतोखी रहते हैं। पर जिस जिस मनुख के हृदय में परमात्मा के अमोलक गुण नहीं बसते , वह मनुख माया की त्रिशना में फसे रहते हैं।1। हे भाई ! परमात्मा का आराधन करने के साथ नरोए हो जाते हैं, आत्मिक अनंद बना रहता है। पर जिस मनुख को मेरा प्यारा भगवान भुल जाता है, उस ऊपर (इस प्रकार) जानो (जैसे) लाखों तकलीफें आ पड़ती हैं।रहाउ। हे भगवान ! जिन मनुष्यों ने तेरा सहारा लिया, वह तेरी शरण में रह के सुख मनाते हैं। पर, हे भाई ! जिन मनुष्यों को सर्व-व्यापक करतार भुल जाता है, वह मनुख दुखीयों में गिने जाते हैं।2।

ਵਾਹਿਗੁਰੂ ਜੀ ਕਾ ਖਾਲ
ਸਾਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #8 on: May 24, 2016, 10:50:28 AM »
Hukamnama Sri Harmandir Sahib Ji

May 24th, 2016 Ang 652[TUESDAY], 11th Jeth (Samvat 548 Nanakshahi)

ਸਲੋਕੁ ਮ: ੪ ॥ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

सलोकु मः ४ ॥अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥

☬ English Translation:- ☬

Shalok, Fourth Mehl:He has spiritual ignorance within, and his intellect is dull and dim; he does not place his faith in the True Guru. He has deceitwithin himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanakis absorbed into the Word of the Shabad. ||1||

☬ ਪੰਜਾਬੀ ਵਿਆਖਿਆ :- ☬

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

☬ हिंदी में अर्थ :- ☬

(मनमुख के) हिरदय में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वेह सारा धोखा ही धोखा समझता है। (मनमुख मनुख खुद) दुःख होते हैं ( व् औरों को) दुखी करते हैं; सतगुरु का हुकम उनके मन में नहीं आता (भाव, रजा नहीं मानते) और अपनी गरज के पीछे भटकते रहते हैं; हे नानक! अगर हरी अपनी मेहर करे, तो ही वेह गुरु के शब्द में लीं होते हैं।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #9 on: May 25, 2016, 10:13:09 AM »
HUKAMNAMA SRI DARBAR SAHIB, SRI AMRITSAR,

ANG (652), 25-May-2016

ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥

Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The TrueGuru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad.||1||

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

(मनमुख के) हिरदय में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वेह सारा धोखा ही धोखा समझता है। (मनमुख मनुख खुद) दुःख होते हैं ( व् औरों को) दुखी करते हैं; सतगुरु का हुकम उनके मन में नहीं आता (भाव, रजा नहीं मानते) और अपनी गरज के पीछे भटकते रहते हैं; हे नानक! अगर हरी अपनी मेहर करे, तो ही वेह गुरु के शब्द में लीं होते हैं।१।

Waheguru Ji Ka Khalsa,
Waheguru Ji Ki Fathe

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #10 on: May 26, 2016, 09:34:00 AM »
Hukamnama Sri Harmandir Sahib Ji

May 26th, 2016 Ang 731[THURSDAY], 13th Jeth (Samvat 548 Nanakshahi)

ਸੂਹੀ ਮਹਲਾ ੪ ॥ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ਰਹਾਉ ॥

सूही महला ४ ॥हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥रहाउ ॥

☬ English Translation:- ☬

Soohee, Fourth Mehl:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru's Shabad; serving the Unmoving,Unchanging Lord, I am absorbed in peace. ||1|| O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. ||1||Pause||

☬ ਪੰਜਾਬੀ ਵਿਆਖਿਆ :- ☬

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ।

☬ हिंदी में अर्थ :- ☬

हे भाई! जिस मनुख ने परमात्मा का नाम भजा है, हरी उत्तम पुरख को जपा है, उस के सरे दरिद्र, दलों के दल नास हो गये हैं। गुरु के शब्द में जुड़ के उस मनुख ने जनम मरण का डर भी ख़तम कर लिया है। सदा स्थिर रहने वाले परमात्मा की सेवा-भागती कर के वेह आनंद में लीं हो गया है।१। हे मेरे मन! सादे प्रमाता का अति प्यारा नाम सुमिरा कर। हे भाई! मैने अपना मन अपना सरीर भेट कर के गुरु के आगे रख दिया है। में अपना सिर मंहगे भाव बेच दिया है (मेना सिर के बदले कीमती हरी नाम ले लिया है)।१।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #11 on: May 27, 2016, 10:26:48 AM »
Hukamnama Sri Harmandir Sahib Ji -

May 27th, 2016 Ang 680[FRIDAY], 14th Jeth (Samvat 548 Nanakshahi)

ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

धनासरी महला ५ ॥जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥

☬ English Translation:- ☬

Dhanaasaree, Fifth Mehl:People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause||

☬ ਪੰਜਾਬੀ ਵਿਆਖਿਆ :- ☬

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

☬ हिंदी में अर्थ :- ☬

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #12 on: May 28, 2016, 08:09:26 AM »
Hukamnama Sri Harmandir Sahib Ji

May 28th, 2016 Ang 571[SATURDAY], 15th Jeth (Samvat 548 Nanakshahi)

ਵਡਹੰਸੁ ਮਹਲਾ ੩ ॥ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿਫੇਰਾ ॥੧॥

वडहंसु महला ३ ॥ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलिफेरा ॥१॥

☬ English Translation:- ☬

Wadahans, Third Mehl:O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind; attuned to the Word of the Shabad, he is emancipated in the end. O Nanak, those who are imbued with the Naam, merge in the True Lord; they are not cast into the terrifying world-ocean again. ||1||

☬ ਪੰਜਾਬੀ ਵਿਚ ਵਿਆਖਿਆ :- ☬

ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾਪੈਂਦਾ।੧।

☬ हिंदी में अर्थ :- ☬

हे मेरे मनन! जगत (का मोह जीव के लिए)जनम मरण (का फ़ेर लाता) है, आखिर सदा कायम रहने वाले परमात्मा में जुरने से (जनम मरण के फ़ेर ) का अंत हो जाता है। जिस मनुख को सदा थिर रहने वाला प्रभु ही बख्सता है उस को जगत में फिर फिर नहीं आना पडता। उस को दोबारा जनम मरण का फेर नहीं मिलता। सदा थिर हरी नाम में लिट हो कर के उस के जनम मरणका आखिर खात्मा हो जाता है, गुरु की सरन में आ के उस को ( लोक परलोक में इज्जत मिलती है) जो मनुख सदा थिर हरी के प्रेम में रंग जाते है, वेह आत्मिक अडोलता में मस्त रहते हैं, आत्मिक अडोलता के द्वारा परमात्मा में लीं हो जाते हैं। है मेरे मन! जिस मनुख को सदा थिर रहने वाला प्रभु मन मैं प्यारा लगने लग जाता है, जो परमात्मा को अपने हिरदे में बसा लेते हैं,जो गुरु के रंग में रंग जाते हैं, उन का जनममरण आखिर ख़तम हो जाता है, है नानक! प्रभु के नाम रंग में रंगे हुए मनुख प्रभु में लीनहो जाते हैं, उन को संसार समुन्दर में बार बार नहीं आना पड़ता।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #13 on: May 29, 2016, 08:23:36 AM »
Hukamnama Sri Harmandir Sahib Ji

May 29th, 2016 Ang 589[SUNDAY], 16th Jeth (Samvat 548 Nanakshahi)

ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥

सलोक मः ३ ॥रतना पारखु जो होवै सु रतना करे वीचारु ॥ रतना सार न जाणई अगिआनी अंधु अंधारु ॥ रतनु गुरू का सबदु है बूझै बूझणहारु ॥ मूरख आपु गणाइदे मरि जमहि होइ खुआरु ॥ नानक रतना सो लहै जिसु गुरमुखि लगै पिआरु ॥ सदा सदा नामु उचरै हरि नामो नित बिउहारु॥ क्रिपा करे जे आपणी ता हरि रखा उर धारि ॥१॥

☬ English Translation:- ☬

Shalok, Third Mehl:He is the Assayer of jewels; He contemplates the jewel. He is ignorant and totally blind - he does not appreciate the value ofthe jewel. The Jewel is the Word of the Guru's Shabad; the Knower alone knows it. The fools take pride in themselves, and are ruined in birth and death. O Nanak, he alone obtains the jewel, who, as Gurmukh, enshrines love for it. Chanting the Naam, the Name of the Lord, forever and ever, make the Name of the Lord your daily occupation. If the Lord shows His Mercy, then I keep Him enshrined within my heart. ||1||

☬ ਪੰਜਾਬੀ ਵਿਆਖਿਆ :- ☬

ਜੋ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਚ ਵਿਚਾਰ ਕਰਦਾ ਹੈ। ਪਰ ਅੰਨ੍ਹਾ ਤੇਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ। ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ। ਪਰ, ਮੂਰਖ ਬੰਦੇ (ਗੁਰ-ਸ਼ਬਦਨੂੰ ਸਮਝਣ ਦੇ ਥਾਂ) ਆਪਣੇ ਆਪ ਨੂੰ ਵੱਡਾ ਜਤਾਉਂਦੇ ਹਨ ਤੇ ਖ਼ੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ। ਹੇ ਨਾਨਕ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ। ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ। ਜੇ ਪਰਮਾਤਮਾ ਆਪਣੀ ਮੇਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪਰੋ ਰੱਖਾਂ ॥੧॥

☬ हिंदी में अर्थ :- ☬

जो मनुष्य रत्नों की कद्र जानता है, वही रत्नों की सोच विचार करता है, पर अंधा और अज्ञानी बंदा रत्नों की कद्र नहीं पा सकता, कोई सूझ वाला मनुष्य समझता है कि (असल) रत्न सतिगुरु का शब्द है। पर, मूर्ख मनुष्य (गुर-शब्द को समझने की जगह) अपने आप को बड़ा बताते हैं और खुआर हो हो के मरते जन्मते रहते हैं। हे नानक ! वही मनुष्य  (गुर-शब्द रूप) रत्नों को हासिल करता है जिस को गुरु के द्वारा (गुर-शब्द की) लगन लगती है; वह मनुष्य सदा भगवान का नाम जपता है, नाम जपना ही उस का नित्य का विहार बन जाता है। अगर परमात्मा अपनी कृपा करे, तो मैं भी उस का नाम हृदय में पिरो रखुं।१।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..

Offline Sarbjeet S Tinku

  • Sr. Member
  • ****
  • Posts: 455
  • Karma: +0/-0
  • Dhol Radio Listener
    • View Profile
Re: Daily Hukamnama sri harmandir sahib ji
« Reply #14 on: May 30, 2016, 09:31:19 AM »
Hukamnama Sri Harmandir Sahib Ji

May 30th, 2016 Ang 682[MONDAY], 17th Jeth (Samvat 548 Nanakshahi)

ਧਨਾਸਰੀ ਮਹਲਾ ੫ ॥ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

धनासरी महला ५ ॥जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

☬ English Translation:- ☬

Dhanaasaree, Fifth Mehl:One who forgets the Lord of life, the Great Giver - know that he is most unfortunate. One whose mind is in love with the Lord's lotus feet, obtains the pool of ambrosial nectar. ||1|| Your humble servant awakes in the Love of the Lord's Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||

☬ ਪੰਜਾਬੀ ਵਿੱਚ ਵਿਆਖਿਆ :- ☬

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥ ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ!(ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ॥੨॥੧੬॥੪੭॥

☬ हिंदी में अर्थ :- ☬

हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है॥१॥हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़देते हैं॥२॥१६॥४७॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

WAHEGURU JI KA KHALSA
WAHEGURU JI KI FATEH JI..